Haryana Public Service commission
azadi ka amrit mahotsav

ਯੂਪੀਐਸਸੀ ਸਿਵਲ ਸੇਵਾ ਪ੍ਰੀਖਿਆ 24 ਮਈ ਨੂੰ

ਫਰੀਦਾਬਾਦ ਵਿੱਚ 37, ਗੁਰੂਗ੍ਰਾਮ ਵਿੱਚ 52 ਪ੍ਰੀਖਿਆ ਕੇਂਦਰ ਮੁੱਖ ਸਕੱਤਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ

Posted On: 08 May 2026 2:56PM

ਚੰਡੀਗੜ੍ਹ, 8 ਮਈ - ਹਰਿਆਣਾ ਸਰਕਾਰ ਨੇ ਆਗਾਮੀ 24 ਮਈ ਨੂੰ ਸੰਘ ਲੋਕ ਸੇਵਾ ਆਯੋਗ (UPSC) ਵੱਲੋਂ ਲਈ ਜਾਣ ਵਾਲੀ ਸਿਵਲ ਸੇਵਾ (ਮੁਢਲੀ) ਪ੍ਰੀਖਿਆ-2026 ਦੇ ਸੁਚਾਰੂ ਸੰਚਾਲਨ ਲਈ ਸਬੰਧਤ ਜ਼ਿਲ੍ਹਿਆਂ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰੀਖਿਆ ਦੇ ਸੰਚਾਲਨ ਲਈ ਫਰੀਦਾਬਾਦ ਵਿੱਚ 37 ਅਤੇ ਗੁਰੂਗ੍ਰਾਮ ਵਿੱਚ 52 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਅੱਜ ਪ੍ਰੀਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਗੁਰੂਗ੍ਰਾਮ ਅਤੇ ਫਰੀਦਾਬਾਦ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਡਿਪਟੀ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।

ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਪ੍ਰੀਖਿਆ ਕੇਂਦਰਾਂ 'ਤੇ ਪ੍ਰਬੰਧਾਂਕਾਨੂੰਨ ਵਿਵਸਥਾਟ੍ਰੈਫਿਕ ਪ੍ਰਬੰਧਨਸੁਰੱਖਿਆ ਪ੍ਰਬੰਧਾਂ ਅਤੇ ਪ੍ਰੀਖਿਆ ਦੇ ਨਿਰਪੱਖ ਅਤੇ ਸੁਚਾਰੂ ਸੰਚਾਲਨ ਨਾਲ ਸਬੰਧਤ ਹੋਰ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰੀਖਿਆ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋੜੀਂਦੇ ਸੁਰੱਖਿਆ ਪ੍ਰਬੰਧਨਿਰਵਿਘਨ ਬਿਜਲੀ ਸਪਲਾਈਸੁਚਾਰੂ ਆਵਾਜਾਈ ਸਹੂਲਤਾਂ ਅਤੇ ਪ੍ਰਭਾਵੀ ਭੀੜ ਪ੍ਰਬੰਧਨ ਲਈ ਸਮੇਂ ਸਿਰ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਸੰਘ ਲੋਕ ਸੇਵਾ ਆਯੋਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੇ ਕਿਹਾ ਕਿ ਪ੍ਰੀਖਿਆ ਡਿਊਟੀ 'ਤੇ ਤਾਇਨਾਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੀ ਚੌਕਸੀਇਮਾਨਦਾਰੀ ਅਤੇ ਪੇਸ਼ੇਵਰ ਤਰੀਕੇ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤਾਂ ਜੋ ਪ੍ਰੀਖਿਆ ਨਿਰਪੱਖਸ਼ਾਂਤੀਪੂਰਨ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚੜ੍ਹ ਸਕੇ।

ਸਲਸਵਿਹ/2026


 

*****

 


(Release ID: 1333)