Elections
azadi ka amrit mahotsav

ਚੋਣਾਂ ਲਈ ਵੋਟਰਾਂ ਦੀ ਸਹੂਲਤ ਤਹਿਤ ਵਿਆਪਕ ਪ੍ਰਬੰਧ ਯਕੀਨੀ

ਸਥਾਨਕ ਨਿਕਾਏ ਚੋਣਾਂ ਵਿੱਚ ਪਹਿਲੀ ਵਾਰ ਸਾਰੇ ਵੋਟਰਾਂ ਨੂੰ ਵੰਡੀਆਂ ਗਈਆਂ ਵੋਟਰ ਸਲਿੱਪਾਂ

ਵੋਟਿੰਗ ਦੌਰਾਨ ਵੋਟਰ ਕਾਰਡ ਜਾਂ ਨਿਰਧਾਰਤ ਪਛਾਣ ਪੱਤਰ ਨਾਲ ਲਿਆਉਣਾ ਹੋਵੇਗਾ ਲਾਜ਼ਮੀ

Posted On: 08 May 2026 6:18PM

ਚੰਡੀਗੜ੍ਹ, 8 ਮਈ - ਹਰਿਆਣਾ ਰਾਜ ਚੋਣ ਕਮਿਸ਼ਨ ਦੇ ਸਕੱਤਰ ਸ਼੍ਰੀ ਗੌਰਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਨਗਰ ਨਿਗਮਨਗਰ ਕੌਂਸਲ ਅਤੇ ਨਗਰ ਪਾਲਿਕਾ ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਅਤੇ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਾਰੇ ਵੋਟਰਾਂ ਨੂੰ ਵੋਟਰ ਸਲਿੱਪਾਂ ਵੰਡੀਆਂ ਗਈਆਂ ਹਨ। ਹਰਿਆਣਾ ਵਿੱਚ ਸਥਾਨਕ ਨਿਕਾਏ ਚੋਣਾਂ ਵਿੱਚ ਪਹਿਲੀ ਵਾਰ ਇਹ ਵਿਵਸਥਾ ਲਾਗੂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਚੋਣ ਕੀਤੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਤਸਦੀਕ ਅਤੇ ਪਛਾਣ ਯਕੀਨੀ ਬਣਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਾਈਕ੍ਰੋ ਅਬਜ਼ਰਵਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੋਟਿੰਗ ਦੌਰਾਨ ਵੋਟਰਾਂ ਨੂੰ ਆਪਣਾ ਵੋਟਰ ਕਾਰਡ ਜਾਂ ਰਾਜ ਚੋਣ ਕਮਿਸ਼ਨਹਰਿਆਣਾ ਵੱਲੋਂ ਨਿਰਧਾਰਤ ਕੋਈ ਹੋਰ ਵੈਧ ਪਛਾਣ ਪੱਤਰ ਨਾਲ ਲਿਆਉਣਾ ਹੋਵੇਗਾ।

ਸਕੱਤਰ ਸ਼੍ਰੀ ਗੌਰਵ ਕੁਮਾਰ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਵਿਆਂਗਜਨਾਂਸੀਨੀਅਰ ਨਾਗਰਿਕਾਂ ਅਤੇ ਮਹਿਲਾ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਹਾਇਤਾ ਬੂਥ ਅਤੇ ਪੀਣ ਵਾਲੇ ਪਾਣੀ ਵਰਗੀਆਂ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਸਲਸਵਿਹ/2026

 

*****

 


(Release ID: 1352)