Agriculture and farmer welfare
azadi ka amrit mahotsav

ਚੌੜੀਆਂ ਕਤਾਰਾਂ ਵਿੱਚ ਗੰਨਾ ਬੀਜਣ ਵਾਲੇ ਕਿਸਾਨਾਂ ਨੂੰ ਹੁਣ ਮਿਲਣਗੇ 5000 ਰੁਪਏ - ਸ਼੍ਰੀ ਸ਼ਿਆਮ ਸਿੰਘ ਰਾਣਾ

ਕਿਹਾ, ਸਹਿਕਾਰੀ ਮਿੱਲ ਕਿਸਾਨਾਂ ਨੂੰ ਉਪਲਬਧ ਕਰਵਾਏਗੀ ਸ਼ੂਗਰਕੇਨ ਹਾਰਵੈਸਟਰ ਮਸ਼ੀਨ

ਟਿਸ਼ੂ ਕਲਚਰ ਰਾਹੀਂ ਗੰਨੇ ਦਾ ਉਤਪਾਦਨ ਵਧਾਉਣ ਲਈ ਕਿਸਾਨਾਂ ਨੂੰ ਕੀਤਾ ਪੋਸਾਹਿਤ

Posted On: 08 May 2026 4:39PM

ਚੰਡੀਗੜ੍ਹ, 8 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ "ਗੰਨਾ ਤਕਨਾਲੋਜੀ ਮਿਸ਼ਨ" ਤਹਿਤ ਜਿਹੜਾ ਕਿਸਾਨ ਹੁਣ ਫੁੱਟ ਦੀ ਦੂਰੀ 'ਤੇ ਚੌੜੀਆਂ ਕਤਾਰਾਂ ਵਿੱਚ ਗੰਨਾ ਬੀਜੇਗਾਉਸ ਨੂੰ ਸਰਕਾਰ ਵੱਲੋਂ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਪਹਿਲਾਂ ਇਹ ਪ੍ਰੋਤਸਾਹਨ ਰਾਸ਼ੀ ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ ਸੀ।

ਸ਼੍ਰੀ ਰਾਣਾ ਨੇ ਇਹ ਜਾਣਕਾਰੀ ਅੱਜ ਇੱਥੇ ਵਿਭਾਗੀ ਮੀਟਿੰਗ ਦੀ ਅਗਵਾਈ ਕਰਨ ਤੋਂ ਬਾਅਦ ਦਿੱਤੀ।

ਉਨ੍ਹਾਂ ਨੇ ਖੇਤੀਬਾੜੀ ਅਤੇ ਇਸ ਨਾਲ ਜੁੜੇ ਵੱਖ-ਵੱਖ ਕਾਰਜਾਂ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰਿਆਣਾ ਦਾ ਕਿਸਾਨ ਸਿਰਫ਼ ਅੰਨਦਾਤਾ ਨਹੀਂ ਸਗੋਂ ਰਾਜ ਦੀ ਆਰਥਿਕ ਅਤੇ ਸਮਾਜਿਕ ਸਥਿਰਤਾ ਦਾ ਇੱਕ ਮਜ਼ਬੂਤ ਆਧਾਰ ਵੀ ਹੈਇਸ ਲਈ ਕਿਸਾਨ ਨੂੰ ਮਜ਼ਬੂਤ ਕਰਨਾ ਮੌਜੂਦਾ ਸਰਕਾਰ ਦੀਆਂ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਦੱਸਿਆ ਕਿ ਪਹਿਲਾਂ ਜਿਹੜਾ ਕਿਸਾਨ ਫੁੱਟ ਦੀ ਦੂਰੀ 'ਤੇ ਚੌੜੀਆਂ ਕਤਾਰਾਂ ਵਿੱਚ ਗੰਨੇ ਦੀ ਬਿਜਾਈ ਕਰਦਾ ਸੀ ਤਾਂ ਸਰਕਾਰ ਵੱਲੋਂ ਉਸ ਨੂੰ ਪ੍ਰੋਤਸਾਹਨ ਵਜੋਂ ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਸਨਪਰ ਮੁੱਖ ਮੰਤਰੀ ਨੇ ਇਸ ਵਾਰ ਦੇ ਬਜਟ ਵਿੱਚ ਇਹ ਰਾਸ਼ੀ ਵਧਾ ਕੇ ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਸੀਇਸ ਐਲਾਨ ਨੂੰ ਅਮਲੀ ਰੂਪ ਦਿੰਦੇ ਹੋਏ ਸਰਕਾਰ ਵੱਲੋਂ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਗੰਨਾ ਉਤਪਾਦਕ ਕਿਸਾਨਾਂ ਵੱਲੋਂ ਪੋਰਟਲ ਰਾਹੀਂ 15 ਅਕਤੂਬਰ 2026 ਤੋਂ 31 ਦਸੰਬਰ 2026 ਤੱਕ ਅਪਲਾਈ ਕੀਤਾ ਜਾਵੇਗਾਇਸ ਤੋਂ ਬਾਅਦ ਫਰਵਰੀ 2027 ਦੇ ਅੰਤ ਤੱਕ ਭੌਤਿਕ ਤਸਦੀਕ ਉਪਰੰਤ ਸਬੰਧਤ ਕਿਸਾਨ ਨੂੰ ਪ੍ਰੋਤਸਾਹਨ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ single-eye ਵਿਧੀ ਨਾਲ ਗੰਨੇ ਦੀ ਬਿਜਾਈ ਕਰਨ 'ਤੇ ਪ੍ਰੋਤਸਾਹਨ ਰਾਸ਼ੀ ਵੀ ਵਧਾ ਕੇ ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈਪਹਿਲਾਂ ਇਹ ਰਾਸ਼ੀ ਹਜ਼ਾਰ ਰੁਪਏ ਪ੍ਰਤੀ ਏਕੜ ਸੀ।

ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਪ੍ਰਦੇਸ਼ ਦੀ ਹਰੇਕ ਸਹਿਕਾਰੀ ਚੀਨੀ ਮਿੱਲ ਆਪਣੇ ਖੇਤਰ ਦੇ ਕਿਸਾਨਾਂ ਨੂੰ ਸ਼ੂਗਰਕੇਨ ਹਾਰਵੈਸਟਰ ਮਸ਼ੀਨ ਉਪਲਬਧ ਕਰਵਾਏਗੀ ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਕਟਾਈ 'ਤੇ ਲਾਗਤ ਘੱਟ ਹੋ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਟਿਸ਼ੂ ਕਲਚਰ ਰਾਹੀਂ ਗੰਨੇ ਦੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾਵੇਗਾ। ਇਸ ਵਿਧੀ ਨਾਲ ਤਿਆਰ ਕੀਤੀ ਗੰਨੇ ਦੀ ਪਨੀਰੀ (ਪੌਦ) ਕਿਸਾਨਾਂ ਨੂੰ ਮੁਫ਼ਤ ਉਪਲਬਧ ਕਰਵਾਈ ਜਾਵੇਗੀ। ਕਰਨਾਲ ਸਹਿਕਾਰੀ ਚੀਨੀ ਮਿੱਲ ਵੱਲੋਂ ਇਹ ਪੌਦ ਤਿਆਰ ਕੀਤੀ ਜਾਵੇਗੀ। ਇਸ ਮਿੱਲ ਤੋਂ ਕਿਸਾਨ ਅਕਤੂਬਰ 2026 ਤੋਂ ਲੈ ਕੇ ਦਸੰਬਰ 2026 ਤੱਕ ਪੌਦ ਲੈ ਸਕਦਾ ਹੈ।

ਸ਼੍ਰੀ ਰਾਣਾ ਨੇ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਰਾਜ ਵਿੱਚ ਖੇਤੀਬਾੜੀ ਨੂੰ ਆਧੁਨਿਕ ਬਣਾਉਣਕਿਸਾਨਾਂ ਦੀ ਆਮਦਨ ਵਧਾਉਣ ਅਤੇ ਟਿਕਾਊ ਖੇਤੀ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਸਾਬਤ ਹੋਣਗੀਆਂ।

ਇਸ ਮੌਕੇ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਵਿਜਯੇਂਦਰ ਕੁਮਾਰਡਾਇਰੈਕਟਰ ਸ਼੍ਰੀ ਰਾਜਨਾਰਾਇਣ ਕੌਸ਼ਿਕ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ  ਸਨ।

ਸਲਸਵਿਹ/2026

 

*****

 


(Release ID: 1370)