Social Justice and Empowerment
azadi ka amrit mahotsav

ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਦਾ ਕੀਤਾ ਜਾਵੇਗਾ ਯਤਨ - ਕ੍ਰਿਸ਼ਨ ਬੇਦੀ

Posted On: 08 May 2026 6:55PM

ਚੰਡੀਗੜ੍ਹ, 8 ਮਈ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਹੈ ਕਿ ਸਫ਼ਾਈ ਕਰਮਚਾਰੀ ਸਵੱਛਤਾ ਦੇ ਰਾਖੇ ਹਨ ਅਤੇ ਸੂਬਾ ਸਰਕਾਰ ਨੂੰ ਆਪਣੇ ਇਨ੍ਹਾਂ ਸਫ਼ਾਈ ਯੋਧਿਆਂ 'ਤੇ ਮਾਣ ਹੈ। ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਬਾਰੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਜਲਦੀ ਹੀ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਸ਼ੁੱਕਰਵਾਰ ਨੂੰ ਨਗਰ ਕੌਂਸਲ ਦਫ਼ਤਰ ਨਰਵਾਣਾ ਵਿਖੇ ਬੁਲਾਈ ਗਈ ਵਿਭਾਗੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੀਟਿੰਗ ਵਿੱਚ ਨਗਰ ਕੌਂਸਲ ਨਰਵਾਣਾ ਦੇ ਅਧੀਨ ਆਉਂਦੇ ਸ਼ਹਿਰ ਦੇ ਪ੍ਰਵਾਨਿਤ ਵਿਕਾਸ ਕਾਰਜਾਂ ਦਾ ਸਿਲਸਿਲੇਵਾਰ ਰਿਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਰਵਾਣਾ ਸ਼ਹਿਰ ਸੁੰਦਰਸੁਰੱਖਿਅਤ ਅਤੇ ਵਿਕਸਿਤ ਬਣੇਇਸ ਦੇ ਲਈ ਉਹ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਨਰਵਾਣਾ ਸ਼ਹਿਰ ਦੇ ਮੁਕੰਮਲ ਵਿਕਾਸ ਲਈ ਵਿਕਾਸ ਕਾਰਜਾਂ ਦਾ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ। ਭਵਿੱਖ ਵਿੱਚ ਸਾਰੇ ਵਿਕਾਸ ਪ੍ਰੋਜੈਕਟਾਂ ਦੇ ਪੂਰੇ ਹੋਣ 'ਤੇ ਸ਼ਹਿਰ ਤਰੱਕੀ ਦਾ ਨਵਾਂ ਸਫ਼ਰ ਤੈਅ ਕਰੇਗਾ। ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਹਾਊਸ ਦੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਆਗਾਮੀ ਵਿੱਤੀ ਸਾਲ ਲਈ ਨਗਰ ਕੌਂਸਲ ਦਾ 46 ਕਰੋੜ 06 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਮੀਟਿੰਗ ਤੋਂ ਬਾਅਦ ਸਫ਼ਾਈ ਕਰਮਚਾਰੀ ਵਫ਼ਦ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਮੰਗ ਪੱਤਰ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਬਾਰੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਜਲਦੀ ਹੀ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਰੇ ਸਮਾਜਿਕ ਭੱਤੇ ਮਹੀਨੇ ਦੀ ਹਰ 10 ਤਾਰੀਖ ਨੂੰ ਲਾਭਕਾਰਾਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਹੋਇਆ ਹੈਜਿਸ 'ਤੇ ਖਰਾ ਉਤਰਦੇ ਹੋਏ ਉਨ੍ਹਾਂ ਨੇ ਸ਼ੁੱਕਰਵਾਰ ਯਾਨੀ ਇਸ ਮਹੀਨੇ ਦੀ ਤਾਰੀਖ ਨੂੰ ਹੀ ਕਰੋੜਾਂ ਰੁਪਏ ਲਾਭਕਾਰਾਂ ਦੇ ਖਾਤਿਆਂ ਵਿੱਚ ਭੇਜ ਦਿੱਤੇ ਹਨਜੋ ਕਿ ਸ਼ਲਾਘਾਯੋਗ ਹੈ।

ਸਲਸਵਿਹ/2026

 

*****

 


(Release ID: 1377)