ਚੰਡੀਗੜ੍ਹ, 19 ਮਈ - ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਲ-2026 ਦੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਬੱਚਿਆਂ ਨੂੰ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਕਰਨਾ ਹੈ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਅਸਧਾਰਨ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਸਮਾਜ ਲਈ ਪ੍ਰੇਰਨਾ ਬਣੇ ਹਨ।
ਇੱਕ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁਰਸਕਾਰ ਲਈ ਛੇ ਮੁੱਖ ਸ਼੍ਰੇਣੀਆਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਬਹਾਦਰੀ, ਸਮਾਜ ਸੇਵਾ, ਵਾਤਾਵਰਣ ਸੰਭਾਲ, ਖੇਡਾਂ, ਕਲਾ ਅਤੇ ਸੱਭਿਆਚਾਰ ਅਤੇ ਵਿਗਿਆਨ ਤੇ ਤਕਨਾਲੋਜੀ ਸ਼ਾਮਲ ਹਨ। ਇਸ ਪੁਰਸਕਾਰ ਲਈ ਉਹ ਸਾਰੇ ਬੱਚੇ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੋਵੇ ਅਤੇ ਜੋ 31 ਜੁਲਾਈ, 2026 ਤੱਕ 18 ਸਾਲ ਤੋਂ ਘੱਟ ਉਮਰ ਦੇ ਹੋਣ। ਨਾਮਜ਼ਦਗੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਐਪਲੀਕੇਸ਼ਨਾਂ ਕੇਵਲ ਰਾਸ਼ਟਰੀ ਪੁਰਸਕਾਰ ਪੋਰਟਲ (https://awards.gov.in) ਦੇ ਮਾਧਿਅਮ ਰਾਹੀਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ, 2026 ਨਿਰਧਾਰਤ ਕੀਤੀ ਗਈ ਹੈ।
ਸਲਸਵਿਹ/ 2026
*****