CM Press Release
azadi ka amrit mahotsav

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਕੀਤਾ ਪੌਦੇ ਲਗਾਉਣ ਦਾ ਕਾਰਜ

ਪ੍ਰਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਕੁਦਰਤ ਦੀ ਸੰਭਾਲ ਦਾ ਕੀਤਾ ਸੱਦਾ

Posted On: 23 May 2026 4:51PM


ਚੰਡੀਗੜ੍ਹ, 23 ਮਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਵੀ ਮੌਜ਼ੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਨਾਗਰਿਕ ਨੂੰ ਪੌਦੇ ਲਗਾਉਣ ਦੀ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਆਧਾਰ ਹਨ ਅਤੇ ਇਹ ਨਾ ਸਿਰਫ਼ ਸ਼ੁੱਧ ਵਾਤਾਵਰਣ ਪ੍ਰਦਾਨ ਕਰਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਵੀ ਪ੍ਰਦਾਨ ਕਰਦੇ ਹਨ।

ਮੁੱਖ ਮੰਤਰੀ ਨੇ ਪ੍ਰਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਵੀ ਯਕੀਨੀ ਬਣਾਉਣ। ਕੁਦਰਤ ਦੀ ਸੰਭਾਲ ਵਿੱਚ ਜਨਤਕ ਭਾਗੀਦਾਰੀ ਜ਼ਰੂਰੀ ਹੈ।

ਸਲਸਵਿਹ/ 2026

 

*****

 


(Release ID: 1951)