CM Press Release
azadi ka amrit mahotsav

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਿਲਾ ਪੱਤਰਕਾਰਾਂ ਦੇ ਸਾਹਸ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ

ਬੋਲੇ- ਮਹਿਲਾ, ਨੌਜਵਾਨ, ਕਿਸਾਨ ਅਤੇ ਗਰੀਬ ਵਿਕਸਿਤ ਭਾਰਤ ਦੇ ਚਾਰ ਮਜ਼ਬੂਤ ਥੰਮ੍ਹ, ਹਰਿਆਣਾ ਵਿੱਚ ਮਹਿਲਾ ਸਸ਼ਕਤੀਕਰਨ ਲਈ ਸਰਕਾਰ ਲਗਾਤਾਰ ਕਰ ਰਹੀ ਕੰਮ

Posted On: 25 May 2026 5:27PM

ਚੰਡੀਗੜ੍ਹ, 25 ਮਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੂਮੈਨ ਜਰਨਲਿਸਟ ਵੈਲਫੇਅਰ ਟਰੱਸਟ ਦੀਆਂ ਮਹਿਲਾ ਪੱਤਰਕਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ ਨਾਲ ਮੌਜੂਦ ਸਨ। ਮੁੱਖ ਮੰਤਰੀ ਨੇ ਪੱਤਰਕਾਰੀ ਦੇ ਖੇਤਰ ਵਿੱਚ ਚੁਣੌਤੀਆਂ ਦੇ ਬਾਵਜੂਦ ਮਹਿਲਾ ਸਸ਼ਕਤੀਕਰਨ ਦੇ ਨਾਲ ਅੱਗੇ ਵਧ ਰਹੀਆਂ ਔਰਤਾਂ ਦੇ ਮਨੋਬਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਨਤਕ ਹਿੱਤ ਵਿੱਚ ਗਤੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਮੀਡੀਆ ਜਗਤ ਤੋਂ ਮਿਲਣ ਵਾਲੀ ਜਾਣਕਾਰੀ ਅਤੇ ਅਪਡੇਟਸ 'ਤੇ ਉਹ ਖੁਦ ਸੰਗਿਆਨ ਲੈਂਦੇ ਹਨ।

ਮੁੱਖ ਮੰਤਰੀ ਨੇ ਪਿਛਲੇ 11 ਸਾਲਾਂ ਵਿੱਚ ਸਰਕਾਰ ਦੁਆਰਾ ਕੀਤੇ ਗਏ ਕੰਮਾਂ 'ਤੇ ਚਰਚਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹਿਲਾ, ਨੌਜਵਾਨ, ਕਿਸਾਨ ਅਤੇ ਗਰੀਬ ਵਿਅਕਤੀ ਚਾਰ ਪ੍ਰਮੁੱਖ ਥੰਮ੍ਹ ਹਨ।

ਮਹਿਲਾ ਸਸ਼ਕਤੀਕਰਨ 'ਤੇ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਤੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਹਰਿਆਣਾ ਸਰਕਾਰ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਸਕਾਰਾਤਮਕ ਨਤੀਜੇ ਹਾਸਲ ਕੀਤੇ ਹਨ। ਕਈ ਪੰਚਾਇਤਾਂ ਵਿੱਚ ਧੀਆਂ ਦੀ ਜਨਮ ਦਰ ਪੁੱਤਰਾਂ ਨਾਲੋਂ ਵੱਧ ਹੋਈ ਹੈ, ਜਿਨ੍ਹਾਂ ਪੰਚਾਇਤਾਂ ਨੂੰ ਸਰਕਾਰ ਦੁਆਰਾ ਸਨਮਾਨਿਤ ਵੀ ਕੀਤਾ ਗਿਆ। ਨਾਲ ਹੀ ਮਹਿਲਾ ਸਰਪੰਚਾਂ ਨੂੰ ਇਨ੍ਹਾਂ ਪੰਚਾਇਤਾਂ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਪੰਚਕੂਲਾ ਵਿੱਚ ਆਯੋਜਿਤ ਸਵਦੇਸ਼ੀ ਮੇਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇੱਕ ਔਰਤ ਨੇ ਸਵੈ-ਸਹਾਇਤਾ ਸਮੂਹ ਨਾਲ ਜੁੜ ਕੇ ਆਤਮ-ਨਿਰਭਰ ਬਣਨ ਅਤੇ ਧੀ ਦੇ ਵਿਆਹ ਵਰਗੇ ਖਰਚਿਆਂ ਦੀ ਚਿੰਤਾ ਖਤਮ ਹੋਣ ਦੀ ਗੱਲ ਕਹੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਲਈ ਖੋਲ੍ਹੀਆਂ ਗਈਆਂ ਅਟਲ ਕੰਟੀਨਾਂ ਦਾ ਸੰਚਾਲਨ ਵੀ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਮੋ ਡਰੋਨ ਦੀਦੀਯੋਜਨਾ ਵਿੱਚ ਹਰਿਆਣਾ ਮੋਹਰੀ ਭੂਮਿਕਾ ਨਿਭਾ ਰਿਹਾ ਹੈ।

ਪੰਜਾਬ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉੱਥੇ ਹੜ੍ਹ ਦੀ ਸਥਿਤੀ ਦੌਰਾਨ ਹਰਿਆਣਾ ਸਰਕਾਰ ਨੇ ਹਰ ਜ਼ਿਲ੍ਹੇ ਦੀਆਂ ਸਮੱਸਿਆਵਾਂ ਨੂੰ ਚਿੰਨ੍ਹਤ ਕਰਕੇ ਰਾਹਤ ਸਮੱਗਰੀ ਅਤੇ ਸਹਾਇਤਾ ਪਹੁੰਚਾਉਣ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੇਤਾ ਕਿਸਾਨਾਂ ਨੂੰ ਫਸਲ ਖਰਾਬੇ ਦੇ ਮੁਆਵਜ਼ੇ ਦੀ ਸਹੀ ਜਾਣਕਾਰੀ ਤੱਕ ਨਹੀਂ ਦੇ ਸਕੇ। ਹੁਣ ਇਸ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਔਰਤਾਂ ਦੇ ਆਰਥਿਕ ਸਵੈ-ਨਿਰਭਰਤਾ ਲਈ ਹਰ ਮਹੀਨੇ 2100 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਇਹ ਜਨਹਿਤਕਾਰੀ ਕਾਰਜ ਸਰਕਾਰ ਬਣਨ ਦੇ ਪਹਿਲੇ ਸਾਲ ਵਿੱਚ ਹੀ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਤਾਂ ਕੀਤਾ ਗਿਆ, ਪਰ ਹੁਣ ਤੱਕ ਇੱਕ ਰੁਪਿਆ ਵੀ ਔਰਤਾਂ ਦੇ ਖਾਤਿਆਂ ਵਿੱਚ ਨਹੀਂ ਪਹੁੰਚਿਆ, ਜਦਕਿ ਪੰਜਾਬ ਸਰਕਾਰ ਆਪਣਾ ਕਾਰਜਕਾਲ ਲਗਭਗ ਪੂਰਾ ਕਰ ਚੁੱਕੀ ਹੈ।

ਗੁਰੂਗ੍ਰਾਮ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਮੁਣਕ ਨਹਿਰ ਤੋਂ ਸਿੱਧਾ ਗੁਰੂਗ੍ਰਾਮ ਅਤੇ ਨੂਹ ਤੱਕ ਪਾਈਪਲਾਈਨ ਪ੍ਰੋਜੈਕਟ ਰਾਹੀਂ ਜਲ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਲਈ ਲਗਭਗ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਨਾਲ ਹੀ ਲੋ-ਲਾਈਨ ਏਰੀਆ ਵਿੱਚ ਐਸਟੀਪੀ ਬਣਾ ਕੇ ਸੋਹਣਾ ਖੇਤਰ ਰਾਹੀਂ ਜਲ ਪ੍ਰਬੰਧਨ ਦੀ ਯੋਜਨਾ 'ਤੇ ਵੀ ਕੰਮ ਕੀਤਾ ਜਾਵੇਗਾ। ਐਸਵਾਈਐਲ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਚਰਚਾ ਕੀਤੀ ਹੈ।

ਕਾਕਰੋਚ ਜਨਤਾ ਪਾਰਟੀ ਨਾਲ ਜੁੜੇ ਇੱਕ ਸਵਾਲ 'ਤੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨੌਜਵਾਨ ਪੀੜ੍ਹੀ ਦਾ ਇਸ ਨਾਲ ਕੋਈ ਲਗਾਅ ਜਾਂ ਲੈਣਾ-ਦੇਣਾ ਨਹੀਂ ਹੈ ਅਤੇ ਅਜਿਹੇ ਆਧਾਰਹੀਣ ਆਸ਼ੇ ਦੀ ਕੋਈ ਉਮਰ ਨਹੀਂ ਹੁੰਦੀ। ਉਹ ਖੁਦ ਨੌਜਵਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ।

ਮੁੱਖ ਮੰਤਰੀ ਦੇ ਨਿੱਜੀ ਜੀਵਨ 'ਤੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਹਫ਼ਤੇ ਵਿੱਚ ਮੁਸ਼ਕਿਲ ਨਾਲ ਇੱਕ ਜਾਂ ਦੋ ਵਾਰ ਮਿਲ ਪਾਉਂਦੇ ਹਨ। ਬੀਤੇ ਦਿਨੀਂ ਧੀ ਨੇ ਵਰਿੰਦਾਵਨ ਜਾਣ ਦੀ ਇੱਛਾ ਜ਼ਾਹਰ ਕੀਤੀ। ਯੋਜਨਾ ਬਣ ਗਈ ਅਤੇ ਸਪਰਿਵਾਰ ਦਰਸ਼ਨ ਦੀ ਤਿਆਰੀ ਵੀ ਹੋ ਗਈ। ਇਸੇ ਦੌਰਾਨ ਜ਼ਰੂਰੀ ਮੀਟਿੰਗ ਆਉਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਸਮਾਂ ਨਹੀਂ ਦੇ ਸਕੇ।

ਸਲਸਵਿਹ/ 2026

 

 

*****

 


(Release ID: 2013)