ਚੰਡੀਗੜ੍ਹ, 30 ਮਈ - ਹਰਿਆਣਾ ਦੇ ਸੈਰ-ਸਪਾਟਾ ਅਤੇ ਵਿਰਾਸਤ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਵਿਰਾਸਤ ਸਿਰਫ ਪੁਰਾਣੀਆਂ ਇਮਾਰਤਾਂ ਅਤੇ ਸਮਾਰਕਾਂ ਤੱਕ ਸੀਮਤ ਨਹੀਂ ਹੈ, ਸਗੋ ਇਹ ਸਾਡੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਪਛਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਪੈਦਲ ਚੱਲਣਾ ਸਿਹਤ ਲਈ ਲਾਭਦਾਇਕ ਹੈ ਅਤੇ ਜਦੋਂ ਇਹ ਯਾਤਰਾ ਆਪਣੀ ਇਤਿਹਾਸਕ ਵਿਰਾਸਤ ਨਾਲ ਜੁੜ ਜਾਵੇ ਤਾਂ ਇਸ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਵਿਰਾਸਤ ਨੂੰ ਜਾਣਨ, ਸਮਝਣ ਅਤੇ ਉਸ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਸ਼ਨੀਵਾਰ ਨੂੰ ਸੋਨੀਪਤ ਵਿੱਚ ਹਰਿਆਣਾ ਸੈਰ-ਸਪਾਟਾ ਨਿਗਮ ਵੱਲੋਂ ਹੈਰੀਟੇਜ ਅਤੇ ਸਿਟੀ ਵਾਕ ਦੇ ਆਯੋਜਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਬਾਠਦ ਬੋਲ ਰਹੇ ਸਨ। ਇਹ ਵਾਕ ਐਥਨਿਕ ਇੰਡੀਆ, ਰਾਈ ਤੋਂ ਸ਼ੁਰੂ ਹੋ ਕੇ ਇਤਿਹਾਸਕ ਬੜਖਾਲਸਾ ਮੈਮੋਰੀਅਲ ਤੱਕ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਨਾਗਰਿਕਾਂ ਨੇ ਹਿੱਸਾ ਲਿਆ। 'ਆਓ ਚੱਲੀਏ ਆਪਣੀ ਵਿਰਾਸਤ ਦੇ ਨਾਲ' ਮੁਹਿੰਮ ਤਹਿਤ ਆਯੋਜਿਤ ਪ੍ਰੋਗਰਾਮ ਦਾ ਉਦੇਸ਼ ਸੂਬੇ ਦੀ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਨੌਜਵਾਨਾਂ ਅਤੇ ਸੈਲਾਨੀਆਂ ਨੂੰ ਜੋੜਨਾ ਰਿਹਾ।
ਵਿਧਾਇਕ ਪਵਨ ਖਰਖੌਦਾ ਨੇ ਕਿਹਾ ਕਿ ਹਰਿਆਣਾ ਦੀ ਧਰਤੀ ਗੌਰਵਮਈ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਭਰਪੂਰ ਹੈ। ਅਜਿਹੇ ਆਯੋਜਨਾਂ ਨਾਲ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤੀ ਸਥਾਨਾਂ ਦੀ ਸੰਭਾਲ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਸਗੋ ਸਮਾਜ ਦੇ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਇਤਿਹਾਸ 'ਤੇ ਮਾਣ ਕਰਨ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਹੈਰੀਟੇਜ ਅਤੇ ਸਿਟੀ ਵਾਕ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਵਾਕ ਦੇ ਅੰਤ ਵਿੱਚ ਬੜਖਾਲਸਾ ਮੈਮੋਰੀਅਲ ਦੇ ਇਤਿਹਾਸ ਬਾਰੇ ਦੱਸਿਆ ਗਿਆ। ਇਸ ਦੌਰਾਨ ਦੱਸਿਆ ਗਿਆ ਕਿ ਸਾਲ 1675 ਵਿੱਚ ਜਦੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਦਿੱਲੀ ਤੋਂ ਅਨੰਦਪੁਰ ਸਾਹਿਬ ਲਿਜਾਇਆ ਜਾ ਰਿਹਾ ਸੀ, ਉਦੋਂ ਮੁਗਲ ਫੌਜ ਉਸਦਾ ਪਿੱਛਾ ਕਰ ਰਹੀ ਸੀ। ਉਸ ਸਮੇਂ ਬੜਖਾਲਸਾ ਪਿੰਡ ਦੇ ਵੀਰ ਦਾਦਾ ਕੁਸ਼ਾਲ ਸਿੰਘ ਦਹੀਆ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਬਲਿਦਾਨ ਕਰ ਦਿੱਤਾ, ਤਾਂ ਜੋ ਗੁਰੂ ਜੀ ਦਾ ਪਾਵਨ ਸੀਸ ਸੁਰੱਖਿਅਤ ਰੂਪ ਵਿੱਚ ਆਪਣੇ ਮੁਕਾਮ ਤੱਕ ਪਹੁੰਚ ਸਕੇ। ਉਨ੍ਹਾਂ ਦੀ ਇਹ ਕੁਰਬਾਨੀ ਅਤੇ ਬਲਿਦਾਨ ਭਾਰਤੀ ਇਤਿਹਾਸ ਵਿੱਚ ਵਿਲੱਖਣ ਮੰਨਿਆ ਜਾਂਦਾ ਹੈ ਅਤੇ ਅੱਜ ਵੀ ਸਮਾਜ ਨੂੰ ਸਾਹਸ, ਸਮਰਪਣ ਅਤੇ ਧਰਮ ਰੱਖਿਆ ਦੀ ਪ੍ਰੇਰਨਾ ਦਿੰਦਾ ਹੈ।
ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਵੀਰ ਸ਼ਹੀਦ ਦਾਦਾ ਕੁਸ਼ਾਲ ਸਿੰਘ ਦਹੀਆ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਦਾਦਾ ਕੁਸ਼ਾਲ ਸਿੰਘ ਦਹੀਆ ਦਾ ਬਲਿਦਾਨ ਭਾਰਤੀ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ ਹੈ। ਧਰਮ, ਸੰਸਕ੍ਰਿਤੀ ਅਤੇ ਮਨੁੱਖਤਾ ਦੀ ਰੱਖਿਆ ਲਈ ਦਿੱਤਾ ਗਿਆ ਉਨ੍ਹਾਂ ਦਾ ਸਰਵਉੱਚ ਬਲਿਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵੀਰਾਂ ਦੀਆਂ ਯਾਦਾਂ ਨੂੰ ਸੰਜੋਣਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਜਾਣੂ ਕਰਵਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਦਾਦਾ ਕੁਸ਼ਾਲ ਸਿੰਘ ਦਹੀਆ ਦਾ ਜੀਵਨ ਸਾਹਸ, ਤਿਆਗ ਅਤੇ ਦੇਸ਼ ਭਗਤੀ ਦਾ ਪ੍ਰਤੀਕ ਹੈ, ਜੋ ਸਮਾਜ ਨੂੰ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ।
ਸਲਸਵਿਹ/2026
*****