ਚੰਡੀਗੜ੍ਹ, 20 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਾਪਾਨ ਵਿੱਚ ਆਯੋਜਿਤ ਕੀਤੇ ਜਾ ਰਹੇ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੇ ਸਫਲ ਆਯੋਜਨ ਲਈ ਆਪਣੀ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਗੀਤਾ ਮਹੋਤਸਵ ਰਾਹੀਂ ਹਰਿਆਣਾ ਅਤੇ ਜਾਪਾਨ ਦੇ ਵਿਚਕਾਰ ਸੱਭਿਆਚਾਰਕ ਸਬੰਧ ਨਾ ਸਿਰਫ ਹੋਰ ਵੱਧ ਮਜ਼ਬੂਤ ਹੋਣਗੇ, ਸਗੋਂ ਉਨ੍ਹਾਂ ਨੂੰ ਨਵੀਂ ਊਰਜਾ ਅਤੇ ਨਵੀਂ ਦਿਸ਼ਾ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਦੋਵਾਂ ਦੇਸ਼ਾਂ ਵਿਚਕਾਰ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਪ੍ਰੋਤਸਾਹਿਤ ਕਰਨ ਦੇ ਨਾਲ-ਨਾਲ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕ ਮੁੱਲਾਂ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਦਾ ਕੰਮ ਕਰ ਰਹੇ ਹਨ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਾਲ 2016 ਤੋਂ ਅੰਤਰਰਾਸ਼ਟਰੀ ਗੀਤਾ ਜਯੰਤੀ ਮਹੋਤਸਵ ਦਾ ਆਯੋਜਨ ਕਰ ਰਹੀ ਹੈ। ਹੁਣ ਤੱਕ ਵਿਸ਼ਵ ਦੇ ਅੱਠ ਤੋਂ ਵੱਧ ਦੇਸ਼ਾਂ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਦਾ ਸਫਲ ਆਯੋਜਨ ਕੀਤਾ ਜਾ ਚੁੱਕਾ ਹੈ, ਜਿਸ ਦੇ ਰਾਹੀਂ ਸ਼੍ਰੀਮਦਭਗਵਦਗੀਤਾ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੱਕ ਪਹੁੰਚਾਇਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੀਤਾ ਸਿਰਫ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋ ਮਨੁੱਖੀ ਜੀਵਨ ਨੂੰ ਕਰਮ, ਕਰਤੱਵ ਅਤੇ ਨੈਤਿਕ ਮੁੱਲਾਂ ਦਾ ਮਾਰਗ ਦਿਖਾਉਣ ਵਾਲੀ ਪ੍ਰੇਰਨਾਦਾਇਕ ਪੁਸਤਕ ਹੈ। ਗੀਤਾ ਦਾ ਸੰਦੇਸ਼ ਪੂਰੀ ਮਨੁੱਖਤਾ ਲਈ ਢੁਕਵਾਂ ਹੈ ਅਤੇ ਇਹੀ ਕਾਰਨ ਹੈ ਕਿ ਵਿਸ਼ਵ ਭਰ ਵਿੱਚ ਇਸ ਪ੍ਰਤੀ ਲੋਕਾਂ ਦੀ ਆਸਥਾ ਅਤੇ ਰੁਚੀ ਲਗਾਤਾਰ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਗੀਤਾ ਮਹੋਤਸਵ ਰਾਹੀਂ ਧਰਮਖੇਤਰ ਕੁਰੂਕਸ਼ੇਤਰ ਨੂੰ ਵਿਸ਼ਵਵਿਆਪੀ ਪਛਾਣ ਮਿਲੀ ਹੈ। ਕੁਰੂਕਸ਼ੇਤਰ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਹੋਰ ਵਿਕਸਿਤ ਕਰਨ ਲਈ ਸੂਬਾ ਸਰਕਾਰ ਕਈ ਨਵੀਂਆਂ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ। ਸ਼ਹਿਰ ਦੇ ਸੁੰਦਰੀਕਰਨ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਅਤੇ ਆਧੁਨਿਕ ਪ੍ਰਬੰਧ ਵਿਕਸਿਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਜਾਪਾਨ ਵਿੱਚ ਆਯੋਜਿਤ ਇਹ ਅੰਤਰਰਾਸ਼ਟਰੀ ਗੀਤਾ ਮਹੋਤਸਵ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ ਅਤੇ ਹਰਿਆਣਾ ਤੇ ਜਾਪਾਨ ਵਿਚਕਾਰ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ।
ਸਲਸਵਿਹ/2026ਸ
*****