azadi ka amrit mahotsav

25 ਅਗਸਤ ਨੂੰ ਪੰਚਕੂਲਾ ਜ਼ਿਲ੍ਹੇ ਦੇ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਦੀ ਹੋਵੇਗੀ ਸੁਣਵਾਈ

Posted On: 24 Aug 2026 5:08PM

ਚੰਡੀਗੜ੍ਹ, 24 ਅਗਸਤ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖਪਤਕਾਰਾਂ ਦੀਆਂ ਸਮੱਸਿਆਵਾਂ ਦੇ ਛੇਤੀ ਹੱਲ ਲਈ ਨਿਗਮ ਵੱਲੋਂ ਕਈ ਮਹੱਤਵਪੂਰਨ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਸਰਕਲ ਫੋਰਮ ਪੰਚਕੂਲਾ ਦੇ ਖਪਤਕਾਰ ਸ਼ਿਕਾਇਤ ਨਿਵਾਰਣ ਮੰਚ ਦੇ ਚੇਅਰਮੈਨ ਅਤੇ ਮੈਂਬਰ ਮੰਚ ਦੀ ਕਾਰਵਾਈ ਮਿਤੀ 25 ਅਗਸਤ, 2026 ਨੂੰ ਸਵੇਰੇ 11:30 ਵਜੇ ਤੋਂ ਸੁਪਰਡੈਂਟ ਇੰਜੀਨੀਅਰ, ਪੰਚਕੂਲਾ ਦੇ ਦਫ਼ਤਰ, ਐੱਸ.ਸੀ.ਓ. ਨੰਬਰ - 96, ਪਹਿਲੀ ਮੰਜ਼ਿਲ, ਸੈਕਟਰ-5, ਪੰਚਕੂਲਾ ਵਿਖੇ ਕੀਤੀ ਜਾਵੇਗੀ। ਇਸ ਦੌਰਾਨ ਸਿਰਫ਼ ਪੰਚਕੂਲਾ ਜ਼ਿਲ੍ਹੇ ਦੇ ਖਪਤਕਾਰਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ।

ਨਿਗਮ ਦੇ ਬੁਲਾਰੇ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਚ ਦੇ ਮੈਂਬਰ, ਪੰਚਕੂਲਾ ਜ਼ਿਲ੍ਹੇ ਦੇ ਖਪਤਕਾਰਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਨਗੇ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਬਿਲਿੰਗ, ਵੋਲਟੇਜ, ਮੀਟਰਿੰਗ ਨਾਲ ਸਬੰਧਤ ਸ਼ਿਕਾਇਤਾਂ, ਕੁਨੈਕਸ਼ਨ ਕੱਟਣ ਅਤੇ ਜੋੜਨ, ਬਿਜਲੀ ਸਪਲਾਈ ਵਿੱਚ ਰੁਕਾਵਟਾਂ, ਕਾਰਜ ਕੁਸ਼ਲਤਾ, ਸੁਰੱਖਿਆ, ਭਰੋਸੇਯੋਗਤਾ ਵਿੱਚ ਕਮੀ ਅਤੇ ਹਰਿਆਣਾ ਬਿਜਲੀ ਰੈਗੂਲਟਰੀ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਆਦਿ ਸ਼ਾਮਲ ਹਨ। ਹਾਲਾਂਕਿ, ਮੰਚ ਵੱਲੋਂ ਬਿਜਲੀ ਐਕਟ ਦੀ ਧਾਰਾ 126 ਅਤੇ ਧਾਰਾ 135 ਤੋਂ 139 ਤੱਕ ਦੇ ਤਹਿਤ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਦੇ ਮਾਮਲਿਆਂ ਵਿੱਚ ਜੁਰਮਾਨੇ ਅਤੇ ਧਾਰਾ 161 ਦੇ ਤਹਿਤ ਜਾਂਚ ਅਤੇ ਹਾਦਸਿਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਨਹੀਂ ਕੀਤੀ ਜਾਵੇਗੀ।

ਸਮੂਹ ਖਪਤਕਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਇਸ ਮੌਕੇ ਦਾ ਲਾਭ ਉਠਾਉਣ।

ਸਲਸਵਿਹ/2026

 

*****

 


(Release ID: 4450)