ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ 7.8 ਫ਼ੀਸਦੀ GDP ਵਾਧਾ ਦਰ ਭਾਰਤ ਦੀ ਮਜ਼ਬੂਤ ਆਰਥਿਕ ਸਮਰੱਥਾ ਦਾ ਪ੍ਰਮਾਣ
ਚੰਡੀਗੜ੍ਹ, 31 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੁਸ਼ਲ ਅਤੇ ਦੂਰਦਰਸ਼ੀ ਅਗਵਾਈ ਵਿੱਚ ਭਾਰਤ ਜਿਸ ਰਫ਼ਤਾਰ ਨਾਲ ਵਿਕਾਸ ਦੇ ਰਾਹ ਉੱਤੇ ਅੱਗੇ ਵਧ ਰਿਹਾ ਹੈ, ਉਸ ਦਾ ਇੱਕ ਹੋਰ ਮਜ਼ਬੂਤ ਉਦਾਹਰਣ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਦੇਸ਼ ਦੀ 7.8 ਫ਼ੀਸਦੀ GDP ਵਾਧਾ ਦਰ ਹੈ। ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਵਿਸ਼ਵ ਆਰਥਿਕ ਚੁਣੌਤੀਆਂ ਦੇ ਵਿਚਕਾਰ ਵੀ ਭਾਰਤ ਦੀ ਅਰਥਵਿਵਸਥਾ ਮਜ਼ਬੂਤੀ ਅਤੇ ਨਿਰੰਤਰਤਾ ਨਾਲ ਅੱਗੇ ਵਧ ਰਹੀ ਹੈ।
ਮੁੱਖ ਮੰਤਰੀ ਨੇ ਸੋਮਵਾਰ ਨੂੰ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨਾ ਝੁਕਿਆ ਹੈ, ਨਾ ਰੁਕਿਆ ਹੈ, ਸਗੋਂ ਨਿਰੰਤਰ ਅੱਗੇ ਵਧ ਰਿਹਾ ਹੈ। ਵਿਸ਼ਵ ਹਾਲਤਾਂ, ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਅਤੇ ਸਪਲਾਈ ਚੇਨ ਵਿੱਚ ਪੈਦਾ ਹੋਈਆਂ ਰੁਕਾਵਟਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ 7.8 ਫ਼ੀਸਦੀ ਦੀ ਆਰਥਿਕ ਵਾਧਾ ਦਰ ਹਾਸਲ ਕਰਨਾ ਭਾਰਤ ਦੀ ਮਜ਼ਬੂਤ ਆਰਥਿਕ ਬੁਨਿਆਦ ਅਤੇ ਆਤਮ-ਵਿਸ਼ਵਾਸ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਆਰਥਿਕ ਵਾਧਾ ਦਰ 140 ਕਰੋੜ ਦੇਸ਼ਵਾਸੀਆਂ ਦੇ ਸਮੂਹਿਕ ਯਤਨ, ਦੇਸ਼ ਦੀ ਵਧਦੀ ਆਰਥਿਕ ਸਮਰੱਥਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਅੱਜ ਇੱਕ ਵਾਰ ਫਿਰ ਦੁਨੀਆ ਦੇ ਸਾਹਮਣੇ ਆਪਣੀ ਮਜ਼ਬੂਤੀ ਦਾ ਪਰਿਚਆ ਦੇ ਰਹੀ ਹੈ। ਇਸ ਇਤਿਹਾਸਕ ਆਰਥਿਕ ਤਰੱਕੀ ਲਈ ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ।
*****