Social Justice and Empowerment
azadi ka amrit mahotsav

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਵਰਗਾਂ ਤੇ ਸਮਾਜ ਦਾ ਹੋ ਰਿਹਾ ਹੈ ਵਿਕਾਸ: ਕ੍ਰਿਸ਼ਨ ਕੁਮਾਰ ਬੇਦੀ

ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਗੁੱਜਰ ਧਰਮਸ਼ਾਲਾ ਨੂੰ 15 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Posted On: 04 Sep 2026 6:24PM

ਦੇਸ਼ ਭਗਤੀ, ਬਹਾਦਰੀ, ਧਰਮ ਅਤੇ ਸੱਭਿਆਚਾਰ ਦੀ ਰੱਖਿਆ ਲਈ ਮੋਹਰੀ ਰਿਹਾ ਹੈ ਗੁੱਜਰ ਸਮਾਜ

ਚੰਡੀਗੜ੍ਹ, 4 ਸਤੰਬਰ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਕਾ ਸਾਥ, ਸਭਕਾ ਵਿਕਾਸ ਅਤੇ ਸਭਕਾ ਵਿਸ਼ਵਾਸ ਦੇ ਮੰਤਰ 'ਤੇ ਕੰਮ ਕਰ ਰਹੀ ਹੈ। ਸਰਕਾਰ ਸਾਰੇ ਸਮਾਜਾਂ, ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਹਰ ਸਮਾਜ ਦੀਆਂ ਧਰਮਸ਼ਾਲਾਵਾਂ ਦੇ ਵਿਕਾਸ ਅਤੇ ਸ਼ੁੰਦਰੀਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁੱਜਰ ਸਮਾਜ ਦਾ ਇਤਿਹਾਸ ਬਹੁਤ ਹੀ ਮਾਣਮੱਤਾ ਰਿਹਾ ਹੈ। ਇਹ ਸਮਾਜ ਹਮੇਸ਼ਾ ਤੋਂ ਹੀ ਦੇਸ਼ ਭਗਤੀ, ਬਹਾਦਰੀ, ਧਰਮ ਅਤੇ ਸੱਭਿਆਚਾਰ ਦੀ ਰੱਖਿਆ ਲਈ ਮੋਹਰੀ ਰਿਹਾ ਹੈ।

ਮੰਤਰੀ ਸ਼ੁੱਕਰਵਾਰ ਨੂੰ ਕੁਰੂਸ਼ੇਤਰ ਗੁੱਜਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਧਰਮਸ਼ਾਲਾ ਪਰਿਸਰ ਵਿੱਚ ਆਯੋਜਿਤ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ 'ਤੇ ਬੋਲ ਰਹੇ ਸਨ। ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਨ ਬੇਦੀ ਨੇ ਸਾਰੇ ਸੂਬਾ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗੁੱਜਰ ਧਰਮਸ਼ਾਲਾ ਨੂੰ 15 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਸਾਬਕਾ ਵਿਧਾਇਕ ਲੀਲਾਰਾਮ ਗੁੱਜਰ ਨੇ ਕੀਤੀ।

ਮੰਤਰੀ ਨੇ ਕਿਹਾ ਕਿ ਗੁੱਜਰ ਧਰਮਸ਼ਾਲਾ ਵਰਗੀਆਂ ਸੰਸਥਾਵਾਂ ਸਾਡੇ ਸੱਭਿਆਚਾਰ ਅਤੇ ਵਿਰਾਸਤ ਨੂੰ ਬਚਾ ਕੇ ਰੱਖਣ ਅਤੇ ਆਉਣ ਵਾਲੀ ਪੀੜ੍ਹੀ ਨੂੰ ਸੰਸਕਾਰ ਦੇਣ ਦਾ ਅਹਿਮ ਕਾਰਜ ਕਰ ਰਹੀਆਂ ਹਨ। ਅਜਿਹੀਆਂ ਧਰਮਸ਼ਾਲਾਵਾਂ ਸਿਰਫ਼ ਇਮਾਰਤ ਨਹੀਂ, ਸਗੋਂ ਸਾਡੇ ਸਮਾਜ ਦੀ ਏਕਤਾ, ਸੰਗਠਨ ਅਤੇ ਭਾਈਚਾਰੇ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਆਪਣੇ ਜੀਵਨ ਅਤੇ ਗੀਤਾ ਦੇ ਉਪਦੇਸ਼ ਰਾਹੀਂ ਪੂਰੀ ਮਾਨਵਤਾ ਨੂੰ ਕਰਮ, ਧਰਮ ਅਤੇ ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ। ਭਗਵਾਨ ਕ੍ਰਿਸ਼ਨ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਜਦੋਂ-ਜਦੋਂ ਇਸ ਧਰਤੀ 'ਤੇ ਅਧਰਮ ਅਤੇ ਅਨਿਆਂ ਵੱਧਦਾ ਹੈ, ਤਦ-ਤਦ ਧਰਮ ਦੀ ਸਥਾਪਨਾ ਲਈ ਭਗਵਾਨ ਅਵਤਾਰ ਲੈਂਦੇ ਹਨ।

ਇਸ ਮੌਕੇ ਗੁੱਜਰ ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਰਿਸ਼ੀਪਾਲ ਕਸਾਨਾ, ਅਸ਼ੋਕ ਸਿਰਸੀ, ਅਸ਼ੋਕ ਗੁੱਜਰ, ਜਾਟ ਸਭਾ ਪ੍ਰਧਾਨ ਕ੍ਰਿਸ਼ਨ ਸ਼ਿਓਕੰਦ ਸਮੇਤ ਹੋਰ ਪਤਵੰਤੇ ਨਾਗਰਿਕ ਮੌਜੂਦ ਸਨ।

ਸਲਸਵਿਹ/2026

 

*****

 


(Release ID: 5141)