Higher Education
azadi ka amrit mahotsav

ਸੇਵਾ ਸੰਕਲਪ ਅਭਿਆਨ ਲਈ ਨੋਡਲ ਅਧਿਕਾਰੀ ਕੀਤੇ ਗਏ ਨਿਯੁਕਤ

Posted On: 04 Sep 2026 6:31PM

ਚੰਡੀਗੜ੍ਹ, 4 ਸਤੰਬਰ - ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਸੇਵਾ ਸੰਕਲਪ ਅਭਿਆਨਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਸਿੱਖਿਆ ਵਿਭਾਗ ਨੇ ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੱਲੋਂ ਦਿੱਤੀ ਗਈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਉੱਚ ਸਿੱਖਿਆ ਡਾਇਰੈਕਟੋਰੇਟ ਵੱਲੋਂ ਰਾਜ ਪੱਧਰ 'ਤੇ ਅਭਿਆਨ ਦੇ ਸਫਲ ਸੰਚਾਲਨ ਅਤੇ ਤਾਲਮੇਲ ਲਈ ਡਾਇਰੈਕਟੋਰੇਟ ਦੇ ਰਾਜ ਐੱਨ.ਸੀ.ਸੀ./ਐੱਨ.ਐੱਸ.ਐੱਸ. ਅਧਿਕਾਰੀ ਡਾ. ਦਿਨੇਸ਼ ਕੁਮਾਰ ਨੂੰ ਰਾਜ ਨੋਡਲ ਅਧਿਕਾਰੀ ਬਣਾਇਆ ਗਿਆ ਹੈ। ਡਾ. ਦਿਨੇਸ਼ ਕੁਮਾਰ ਪੂਰੇ ਰਾਜ ਵਿੱਚ ਅਭਿਆਨ ਨਾਲ ਜੁੜੀਆਂ ਗਤੀਵਿਧੀਆਂ ਦੀ ਨਿਗਰਾਨੀ ਅਤੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਦਾ ਕੰਮ ਸੰਭਾਲਣਗੇ।

ਇਸ ਦੇ ਨਾਲ ਹੀ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸ ਅਭਿਆਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਉੱਚ ਸਿੱਖਿਆ ਅਧਿਕਾਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਆਪਣੇ-ਆਪਣੇ ਸਬੰਧਤ ਜ਼ਿਲ੍ਹਿਆਂ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸੇਵਾ ਸੰਕਲਪ ਅਭਿਆਨ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਸਮਰਪਣ ਅਤੇ ਨੈਤਿਕ ਮੁੱਲਾਂ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉੱਚ ਸਿੱਖਿਆ ਵਿਭਾਗ ਦੇ ਮਾਧਿਅਮ ਨਾਲ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਇਸ ਅਭਿਆਨ ਨਾਲ ਜੋੜਿਆ ਜਾਵੇਗਾ, ਤਾਂ ਜੋ ਉਹ ਜਨਹਿਤ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਆਪਣਾ ਯੋਗਦਾਨ ਦੇ ਸਕਣ।

ਉਨ੍ਹਾਂ ਸਾਰੇ ਨਵ-ਨਿਯੁਕਤ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਤਤਪਰਤਾ ਨਾਲ ਕੰਮ ਕਰਨ ਅਤੇ ਅਭਿਆਨ ਦੇ ਤਹਿਤ ਆਯੋਜਿਤ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਦਾ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਅਮਲ ਯਕੀਨੀ ਬਣਾਉਣ। ਸਰਕਾਰ ਦਾ ਟੀਚਾ ਇਸ ਅਭਿਆਨ ਦੇ ਮਾਧਿਅਮ ਨਾਲ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਸੇਵਾ ਦਾ ਸੁਨੇਹਾ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।

ਸਲਸਵਿਹ/2026

 

*****

 


(Release ID: 5143)