ਚੰਡੀਗੜ੍ਹ, 4 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜਗਾਧਰੀ ਪਹੁੰਚੇ ਅਤੇ ਪ੍ਰਸਿੱਧ ਸਮਾਜ ਸੇਵੀ ਅਤੇ ਰਾਸ਼ਟਰੀ ਸਵੈਮਸੇਵਕ ਸੰਘ ਦੇ ਸੀਨੀਅਰ ਪ੍ਰਚਾਰਕ ਸਵ. ਜਗਦੀਸ਼ ਮਿੱਤਲ ਦੇ ਦੇਹਾਂਤ 'ਤੇ ਸ਼ੋਕ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਸਵ. ਜਗਦੀਸ਼ ਮਿੱਤਲ ਦੀ ਮ੍ਰਿਤਕ ਦੇਹ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੁੱਖੀ ਪਰਿਵਾਰ ਨੂੰ ਮਿਲ ਕੇ ਹਮਦਰਦੀ ਪ੍ਰਗਟਾਈ।
ਸਵ. ਜਗਦੀਸ਼ ਮਿੱਤਲ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਅੱਜ ਗਮਗੀਨ ਮਾਹੌਲ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਵ. ਜਗਦੀਸ਼ ਮਿੱਤਲ ਦਾ ਦੇਹਾਂਤ ਸਮਾਜ ਅਤੇ ਵੱਖ-ਵੱਖ ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਆਪਣੇ ਜੀਵਨ ਵਿੱਚ ਸਮਾਜ ਸੇਵਾ, ਸਿੱਖਿਆ ਅਤੇ ਰਾਸ਼ਟਰ ਨਿਰਮਾਣ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਨਿਲ ਵਿਜ, ਵਿਧਾਇਕ ਸ੍ਰੀ ਘਣਸ਼ਿਆਮ ਦਾਸ ਅਰੋੜਾ, ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਬੰਤੋ ਕਟਾਰੀਆ, ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (HERC) ਦੇ ਚੇਅਰਮੈਨ ਮੁਕੇਸ਼ ਗਰਗ, ਸਾਬਕਾ ਕੈਬਨਿਟ ਮੰਤਰੀ ਸ੍ਰੀ ਕੰਵਰ ਪਾਲ ਗੁੱਜਰ, ਮੇਅਰ ਸ੍ਰੀਮਤੀ ਸੁਮਨ ਬਹਮਣੀ, ਚੇਅਰਮੈਨ ਸ੍ਰੀ ਰਾਕੇਸ਼ ਤਿਆਗੀ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਭੋਪਾਲ ਖਦਰੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਲੋਕ ਹਾਜ਼ਰ ਸਨ।
ਸਲਸਵਿਹ/2026
*****