CM Press Release
azadi ka amrit mahotsav

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਕਰ ਰਿਹਾ ਹੈ ਨਿਰੰਤਰ ਤਰੱਕੀ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਰਸਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਮੁੱਖ ਮੰਤਰੀ ਨੇ ਕਿਹਾ: ਕਾਂਗਰਸ ਅਤੇ ਵਿਰੋਧੀ ਧਿਰਾਂ ਵਿੱਚ ਆਪਸੀ ਮਤਭੇਦ ਅਤੇ ਖਿੱਚਤਾਨ ਚੱਲ ਰਹੀ

ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

Posted On: 12 Sep 2026 5:46PM

ਚੰਡੀਗੜ੍ਹ, 12 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬ੍ਰਿਕਸ (BRICS) ਦੀ ਮੇਜ਼ਬਾਨੀ ਭਾਰਤ ਦੁਆਰਾ ਕੀਤੀ ਜਾਣੀ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਲਗਾਤਾਰ ਨਵੇਂ ਆਯਾਮ ਸਥਾਪਿਤ ਕਰ ਰਿਹਾ ਹੈ ਅਤੇ ਪੂਰੀ ਦੁਨੀਆ ਵਿੱਚ ਭਾਰਤ ਦੀ ਅਗਵਾਈ ਦੀ ਸ਼ਲਾਘਾ ਹੋ ਰਹੀ ਹੈ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਸਿਰਸਾ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਵਿੱਚ 13 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨਿਰੰਤਰ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ, ਪੰਜਾਬ ਵਿੱਚ ਵੀ ਕਾਂਗਰਸ ਦੇ ਸ਼ਾਸਨ ਤੋਂ ਬਾਅਦ ਲੋਕਾਂ ਨੇ ਬਦਲਾਅ ਦਾ ਫੈਸਲਾ ਲਿਆ। ਹੁਣ ਆਮ ਆਦਮੀ ਪਾਰਟੀ ਦੇ ਸ਼ਾਸਨ ਨੂੰ ਲੈ ਕੇ ਵੀ ਲੋਕਾਂ ਵਿੱਚ ਅਸੰਤੋਖ ਹੈ ਅਤੇ ਨਸ਼ੇ ਵਰਗੇ ਗੰਭੀਰ ਮੁੱਦੇ 'ਤੇ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾਉਣ ਦਾ ਯਤਨ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ 'ਤੇ ਭਰੋਸਾ ਕਰਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉੱਥੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਧਿਰਾਂ ਵਿੱਚ ਆਪਸੀ ਮਤਭੇਦ ਅਤੇ ਖਿੱਚਤਾਨ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਉਪਲਬਧ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀ ਦੀਆਂ ਮੀਟਿੰਗਾਂ ਰਾਹੀਂ  ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕਰਕੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ।

ਸਲਸਵਿਹ/2026

 

*****

 


(Release ID: 5949)