CM Press Release
azadi ka amrit mahotsav

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ 'ਤੇ ਆਯੋਜਿਤ ਸ਼ਰਧਾਂਜਲੀ ਪ੍ਰੋਗਰਾਮ 'ਚ ਹੋਏ ਸ਼ਾਮਲ

ਸ਼ਹੀਦ ਨਾਇਕ ਮਲਕੀਤ ਸਿੰਘ ਦਾ ਅਦੱਮ ਹੌਸਲਾ ਅਤੇ ਸਰਵਉੱਚ ਬਲੀਦਾਨ ਸਦਾ ਰਾਸ਼ਟਰ ਨੂੰ ਪ੍ਰੇਰਨਾ ਦਿੰਦਾ ਰਹੇਗਾ - ਮੁੱਖ ਮੰਤਰੀ

Posted On: 13 Sep 2026 4:06PM

ਚੰਡੀਗੜ੍ਹ, 13 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਹਡਾਨਾ ਵਿੱਚ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਦੀ 26ਵੀਂ ਬਰਸੀ ਦੇ ਮੌਕੇ 'ਤੇ ਆਯੋਜਿਤ ਸ਼ਰਧਾਂਜਲੀ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦ ਨਾਇਕ ਮਲਕੀਤ ਸਿੰਘ ਦੇ ਬੁੱਤ 'ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਦੇ ਅਦੱਮ ਹੌਸਲੇ ਅਤੇ ਰਾਸ਼ਟਰ ਲਈ ਦਿੱਤੇ ਸਰਵਉੱਚ ਬਲੀਦਾਨ ਨੂੰ ਨਮਨ ਕੀਤਾ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ 'ਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਲਈ ਆਪਣੇ ਪ੍ਰਾਣਾਂ ਦਾ ਸਰਵਉੱਚ ਬਲੀਦਾਨ ਦੇਣ ਵਾਲੇ ਵੀਰ ਸੈਨਿਕ ਰਾਸ਼ਟਰ ਦੀ ਅਨਮੋਲ ਵਿਰਾਸਤ ਹਨ। ਸ਼ਹੀਦ ਨਾਇਕ ਮਲਕੀਤ ਸਿੰਘ ਦਾ ਅਦੱਮ ਹੌਸਲਾ, ਵੀਰਤਾ ਅਤੇ ਮਾਂ ਭਾਰਤੀ ਪ੍ਰਤੀ ਸਮਰਪਣ ਸਦਾ ਯਾਦ ਰੱਖਣਯੋਗ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਨਾਇਕ ਮਲਕੀਤ ਸਿੰਘ ਦੀ ਵੀਰਗਾਥਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਡਿਊਟੀ ਪ੍ਰਤੀ ਨਿਸ਼ਠਾ, ਰਾਸ਼ਟਰਭਗਤੀ ਅਤੇ ਦੇਸ਼ ਦੀ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਰਾਸ਼ਟਰ ਆਪਣੇ ਵੀਰ ਸ਼ਹੀਦਾਂ ਦੇ ਬਲੀਦਾਨ ਨੂੰ ਕਦੇ ਨਹੀਂ ਭੁੱਲ ਸਕਦਾ। ਅਜਿਹੇ ਅਮਰ ਸਪੂਤਾਂ ਦੀ ਸ਼ਹਾਦਤ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।

ਸਲਸਵਿਹ/2026

 


 

*****

 


(Release ID: 6001)