CS Press Release
azadi ka amrit mahotsav

ਹਰਿਆਣਾ ਵਿੱਚ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚ ਤੇਜ਼ੀ

ਦਵਾਰਕਾ ਐਕਸਪ੍ਰੈਸਵੇਅ ਤੱਕ ਹੋਵੇਗਾ ਗੁਰੂਗ੍ਰਾਮ ਮੈਟਰੋ ਪ੍ਰੋਜੈਕਟ ਦਾ ਵਿਸਥਾਰ

ਹਿਸਾਰ ਇੰਟੀਗ੍ਰੇਟਿਡ ਮੈਨੂਫੈਕਚਰਿੰਗ ਕਲੱਸਟਰ ਲਈ ਮਿਲੀ ਵਾਤਾਵਰਣ ਸਬੰਧੀ ਮਨਜ਼ੂਰੀ

Posted On: 16 Sep 2026 4:17PM

ਚੰਡੀਗੜ੍ਹ, 16 ਸਤੰਬਰ- ਹਰਿਆਣਾ ਦੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਪ੍ਰਗਤੀ ਅਤੇ ਪ੍ਰੋਜੈਕਟ ਮਾਨੀਟਰਿੰਗ ਗਰੁੱਪ ਦੀ ਉੱਚ ਪੱਧਰੀ ਮੀਟਿੰਗ ਵਿੱਚ ਰਾਜ ਦੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਮੈਟਰੋ ਰੇਲ, ਉਦਯੋਗਿਕ ਬੁਨਿਆਦੀ ਢਾਂਚੇ, ਸਿਹਤ ਸੇਵਾਵਾਂ ਅਤੇ ਲੌਜਿਸਟਿਕਸ ਨਾਲ ਜੁੜੇ ਪ੍ਰੋਜੈਕਟਾਂ ਵਿੱਚ ਹੋਈ ਪ੍ਰਗਤੀ ਦੀ ਜਾਣਕਾਰੀ ਦਿੱਤੀ ਗਈ।

ਸ਼੍ਰੀ ਰਸਤੋਗੀ ਨੇ ਸਾਰੇ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨ ਲਈ ਸਬੰਧਤ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨ, ਕੇਂਦਰ ਸਰਕਾਰ ਦੇ ਮੰਤਰਾਲਿਆਂ ਅਤੇ ਕਾਰਜਕਾਰੀ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ 5,452.72 ਕਰੋੜ ਰੁਪਏ ਦਾ ਗੁਰੂਗ੍ਰਾਮ ਮੈਟਰੋ ਪ੍ਰੋਜੈਕਟ ਨਿਰਧਾਰਿਤ ਯੋਜਨਾ ਅਨੁਸਾਰ ਅੱਗੇ ਵਧ ਰਿਹਾ ਹੈ। ਮਿਲੋਨੀਅਮ ਸਿਟੀ ਸੈਂਟਰ ਨੂੰ ਸਾਈਬਰ ਸਿਟੀ ਨਾਲ ਜੋੜਨ ਦੇ ਨਾਲ-ਨਾਲ ਪ੍ਰੋਜੈਕਟ ਦਾ ਵਿਸਥਾਰ ਦਵਾਰਕਾ ਐਕਸਪ੍ਰੈਸਵੇਅ ਤੱਕ ਕੀਤਾ ਜਾਵੇਗਾ। ਸਰਕਾਰੀ ਜ਼ਮੀਨ ਦੀ ਵਰਤੋਂ ਲਈ ਕੰਮ ਦੀ ਇਜਾਜ਼ਤ ਮਿਲਣ ਤੋਂ ਬਾਅਦ ਸਾਈਟ 'ਤੇ ਕੰਮ ਸ਼ੁਰੂ ਹੋ ਗਿਆ ਹੈ।

4,679 ਕਰੋੜ ਰੁਪਏ ਦੇ ਹਿਸਾਰ ਇੰਟੀਗ੍ਰੇਟਿਡ ਮੈਨੂਫੈਕਚਰਿੰਗ ਕਲੱਸਟਰ ਪ੍ਰੋਜੈਕਟ ਵਿੱਚ ਵੀ ਮਹੱਤਵਪੂਰਨ ਪ੍ਰਗਤੀ ਹੋਈ ਹੈ। ਪ੍ਰੋਜੈਕਟ ਲਈ ਲੋੜੀਂਦੀ ਪੂਰੀ ਜ਼ਮੀਨ ਹੁਣ ਸਰਕਾਰ ਦੇ ਕੰਟਰੋਲ ਵਿੱਚ ਹੈ ਅਤੇ ਵਾਤਾਵਰਣ ਸਬੰਧੀ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 707 ਕਰੋੜ ਰੁਪਏ ਦੇ ਇੰਜੀਨੀਅਰਿੰਗ, ਪ੍ਰੋਕਿਊਰਮੈਂਟ ਐਂਡ ਕੰਸਟ੍ਰਕਸ਼ਨ (ਈ.ਪੀ.ਸੀ.) ਟੈਂਡਰ ਲਈ 10 ਨਿਵਿਦਾਵਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

ਮੀਟਿੰਗ ਵਿੱਚ 1,646.43 ਕਰੋੜ ਰੁਪਏ ਦੇ ਏਮਜ਼ ਮਾਜਰਾ, ਰੇਵਾੜੀ ਪ੍ਰੋਜੈਕਟ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਰੇਵਾੜੀ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜਕ ਅਤੇ ਰੇਲ ਓਵਰਬ੍ਰਿਜ ਕਨੈਕਟੀਵਿਟੀ ਲਈ 236 ਕਰੋੜ ਰੁਪਏ ਦੀ ਤਕਨੀਕੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ 169 ਕਰੋੜ ਰੁਪਏ ਦਾ ਟੈਂਡਰ ਨੋਟਿਸ (ਐਨ.ਆਈ.ਟੀ.) ਤਿਆਰ ਕਰ ਲਿਆ ਗਿਆ ਹੈ।

ਨਾਗਲ ਚੌਧਰੀ ਸਥਿਤ ਇੰਟੀਗ੍ਰੇਟਿਡ ਮਲਟੀ-ਮੋਡਲ ਲੌਜਿਸਟਿਕਸ ਹੱਬ ਪ੍ਰੋਜੈਕਟ ਦਾ ਕੰਮ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ 408 ਏਕੜ ਜ਼ਮੀਨ ਸ਼ਾਮਲ ਹੈ, ਜੋ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.) ਨੂੰ ਤਬਦੀਲ ਕੀਤੀ ਜਾ ਚੁੱਕੀ ਹੈ। ਬਾਹਰੀ ਕਨੈਕਟੀਵਿਟੀ ਅਤੇ ਅੰਦਰੂਨੀ ਰੇਲ ਯਾਰਡ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਕੰਸੈਸ਼ਨਰ ਦੀ ਚੋਣ ਲਈ ਬੇਨਤੀ ਪ੍ਰਸਤਾਵ (ਆਰ.ਐਫ.ਪੀ.) ਦੀ ਪ੍ਰਕਿਰਿਆ ਅੱਗੇ ਵਧ ਰਹੀ ਹੈ।

ਮੀਟਿੰਗ ਵਿੱਚ ਵੈਸਟਰਨ ਡੈਡੀਕੇਟਿਡ ਫ੍ਰੇਟ ਕੌਰੀਡੋਰ ਪ੍ਰੋਜੈਕਟ ਦੇ ਨਾਲ ਰਾਜ ਵਿੱਚ ਚੱਲ ਰਹੇ ਵੱਖ-ਵੱਖ ਬਿਜਲੀ ਟ੍ਰਾਂਸਮਿਸ਼ਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਮੀਟਿੰਗ ਵਿੱਚ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਏ.ਕੇ. ਸਿੰਘ, ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਜੀਵ ਰੰਜਨ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ਼੍ਰੀਮਤੀ ਅਸ਼ਿਮਾ ਬਰਾੜ, ਹਰਿਆਣਾ ਬਿਜਲੀ ਪ੍ਰਸਾਰਣ ਨਿਗਮ ਦੇ ਪ੍ਰਬੰਧ ਨਿਦੇਸ਼ਕ ਡਾ. ਆਦਿਤਿਆ ਦਹੀਆ, ਹਰਿਆਣਾ ਰਾਜ ਉਦਯੋਗਿਕ ਅਤੇ ਅਵਸੰਰਚਨਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਸ਼੍ਰੀ ਵਿਨੈ ਪ੍ਰਤਾਪ ਸਿੰਘ, ਮਾਨੀਟਰਿੰਗ ਅਤੇ ਕੋਆਰਡੀਨੇਸ਼ਨ ਦੀ ਵਿਸ਼ੇਸ਼ ਸਕੱਤਰ ਡਾ. ਪ੍ਰਿਅੰਕਾ ਸੋਨੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਸਲਸਵਿਹ/2026


 

*****

 


(Release ID: 6286)