Agriculture and farmer welfare
azadi ka amrit mahotsav

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਅਨਾਜ ਮੰਡੀ ਨਾਰਾਇਣਗੜ੍ਹ ਦਾ ਕੀਤਾ ਦੌਰਾ, ਝੋਨੇ ਦੀ ਖਰੀਦ ਵਿਵਸਥਾ ਦਾ ਲਿਆ ਜਾਇਜ਼ਾ

Posted On: 02 Oct 2026 6:34PM

ਚੰਡੀਗੜ੍ਹ, 2 ਅਕਤੂਬਰ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸ਼ੁੱਕਰਵਾਰ ਨੂੰ ਅਨਾਜ ਮੰਡੀ ਨਾਰਾਇਣਗੜ੍ਹ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿੱਚ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ, ਝੋਨੇ ਦੀ ਖਰੀਦ ਸਮੇਤ ਹੋਰਨਾਂ ਵਿਵਸਥਾਵਾਂ ਦੀ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਚਲਾਈ ਜਾਵੇ।

ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ, ਇਸ ਵੱਲ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਫਸਲ ਦੀ ਖਰੀਦ, ਖਰੀਦੀ ਗਈ ਫਸਲ ਦਾ ਸਮੇਂ ਸਿਰ ਉਠਾਣ ਅਤੇ ਅਦਾਇਗੀ ਨਾਲ ਸਬੰਧਤ ਵਿਵਸਥਾਵਾਂ ਬਿਹਤਰ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਖੇਤੀਬਾੜੀ ਮੰਤਰੀ ਨੇ ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਜ਼ਰੂਰੀ ਦਿਸ਼ਾ-ਨਿਰਦੇਸ਼ ਸਰਕਾਰ ਵੱਲੋਂ ਦਿੱਤੇ ਜਾ ਚੁੱਕੇ ਹਨ। ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਸਲਸਵਿਹ/2026

 

 

*****

 


(Release ID: 8268)